ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ: ਕਲਿਆਣ

ਪਟਿਆਲਾ, 2 ਜੂਨਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ  ਚੇਅਰਮੈਨ ਜਸਪਾਲ ਸਿੰਘ ਕਲਿਆਣ ਵੱਲੋਂ ਅੱਜ  ਇਥੇ ਮਿੰਨੀ ਸਕੱਤਰੇਤ ਵਿੱਚ ਜ਼ਿਲ੍ਹਾ ਸਿਹਤ ਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ| ਇਸ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਪੜਚੋਲ ਕੀਤੀ ਗਈ|ਚੇਅਰਮੈਨ  ਨੇ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਵਿੱਚ ਮੋਹਰੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਇੱਕ ਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਤੇ ਹਸਪਤਾਲ਼ਾਂ ਵਿੱਚ  ਮਿਲਣ ਵਾਲ਼ੀਆਂ ਸਹੂਲਤਾਂ ਸਬੰਧੀ  ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ| ਉਨ੍ਹਾਂ ਕਿਹਾ ਕਿ ਮਲੇਰੀਆ ਡੇਂਗੂ ਦੀ ਰੋਕਥਾਮ ਸਬੰਧੀ ਸਮੂਹ ਵਿਭਾਗ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਮਨਾ ਕੇ ਦਫ਼ਤਰਾਂ ਵਿੱਚ ਲੱਗੇ ਕੂਲਰਾਂ ਅਤੇ ਫਰਿੱਜਾਂ ਦੀਆਂ ਪਿਛਲੀਆਂ ਟਰੇਆਂ ਚੈੱਕ ਕਰਨ, ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ| ਮੱਛਰ ਦਾ ਲਾਰਵਾ ਪਾਏ ਜਾਣ ’ਤੇ ਚਲਾਨ ਕੀਤਾ ਜਾਵੇ| ਸ੍ਰੀ ਕਲਿਆਣ ਨੇ ਕਿਹਾ ਕਿ ਮਿਸ਼ਨ ਅਧੀਨ ਅਰਬਨ ਪੀਐਚਸੀ ਬਾਬਾ ਜੀਵਨ ਸਿੰਘ ਬਸਤੀ ਅਤੇ ਸਿਕਲੀਗਰ ਬਸਤੀ, ਜੋ ਕਿ ਨਵੀਆਂ ਬਣਨੀਆਂ ਹਨ ਸਮੇਤ ਨਿਊ ਯਾਦਵਿੰਦਰਾ ਕਲੋਨੀ ਲਈ ਨਵੀਂ  ਜਗ੍ਹਾ ਉਪਲਬਧ ਕਰਵਾਉਣ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਇਹ ਜਲਦੀ ਚਾਲੂ ਕੀਤੀਆਂ ਜਾ ਸਕਣ|ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਆਪਣੇ ਇਲਾਕੇ  ਵਿੱਚ ਕੰਮ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ| ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਸਮੂਹ ਪ੍ਰੋਗਰਾਮ ਅਫਸਰ ਹਾਜ਼ਰ ਸਨ|

Tagged under
Share this article

About author

Punjab Headlines

Email This email address is being protected from spambots. You need JavaScript enabled to view it.

Leave a comment

Make sure you enter all the required information, indicated by an asterisk (*). HTML code is not allowed.

Top